ਐਸਾ ਜਗਿਆ ਗਿਆਨ ਪਲੀਤਾ।ਟੇਕ।
ਨਾ ਹਮ ਹਿੰਦੂ ਨਾ ਤੁਰਕ ਜ਼ਰੂਰੀ, ਨਾਮ ਇਸ਼ਕ ਦੀ ਹੈ ਮਨਜ਼ੂਰੀ।
ਆਸ਼ਕ ਨੇ ਹਰਿ ਜੀਤਾ, ਐਸਾ ਜਗਿਆ ਗਿਆਨ ਪਲੀਤਾ।
ਵੇਖੋ ਠੱਗਾਂ ਸ਼ੋਰ ਮਚਾਇਆ, ਜੰਮਣਾ ਮਰਨਾ ਚਾ ਬਣਾਇਆ।
ਮੂਰਖ ਭੁੱਲੇ ਰੌਲਾ ਪਾਇਆ, ਜਿਸ ਨੂੰ ਆਸ਼ਕ ਜ਼ਾਹਰ ਕੀਤਾ।
ਐਸਾ ਜਗਿਆ ਗਿਆਨ ਪਲੀਤਾ।
ਬੁਲ੍ਹਾ ਆਸ਼ਕ ਦੀ ਬਾਤ ਨਿਆਰੀ, ਪ੍ਰੇਮ ਵਾਲਿਆਂ ਬੜੀ ਕਰਾਰੀ।
ਮੂਰਖ ਦੀ ਮੱਤ ਐਵੇਂ ਮਾਰੀ, ਵਾਕ ਸੁਖ਼ਨ ਚੁੱਪ ਕੀਤਾ।
ਐਸਾ ਜਗਿਆ ਗਿਆਨ ਪਲੀਤਾ।
Loading Likes...