ਅੰਮਾਂ ਬਾਬੇ ਦੀ ਭਲਿਆਈ, ਉਹ ਹੁਣ ਕੰਮ ਅਸਾਡੇ ਆਈ।
ਅੰਮਾਂ ਬਾਬਾ ਚੋਰ ਧੁਰਾਂ ਦੇ, ਪੁੱਤਰ ਦੀ ਵਡਿਆਈ।
ਦਾਣੇ ਉੱਤੋਂ ਗੁੱਤ ਬਿਗੁੱਤੀ, ਘਰ ਘਰ ਪਈ ਲੜਾਈ।
ਅਸਾਂ ਕਜੀਏ ਤਦਾਂਹੀ ਜਾਲੇ, ਜਦਾਂ ਕਣਕ ਉਨ੍ਹਾਂ ਟਰਕਾਈ।
ਖਾਏ ਖੈਰਾ ਤੇ ਫਾਟੀਏ ਜੁੰਮਾਂ, ਉਲਟੀ ਦਸਤਕ ਲਾਈ।
ਬੁਲ੍ਹਾ ਤੋਤੇ ਮਾਰ ਬਾਗਾਂ ਥੀਂ ਕੱਢੇ, ਉੱਲੂ ਰਹਿਣ ਉਸ ਜਾਈ।
ਅੰਮਾਂ ਬਾਬੇ ਦੀ ਭਲਿਆਈ, ਉਹ ਹੁਣ ਕੰਮ ਅਸਾਡੇ ਆਈ।