ਇਸ਼ਕ ਦੀ ਨਵੀਉਂ ਨਵੀਂ ਬਹਾਰ/ Eishq di nvion nvien bhaar

ਇਸ਼ਕ ਦੀ ਨਵੀਉਂ ਨਵੀਂ ਬਹਾਰ/ Eishq di nvion nvien bhaar

ਜਾਂ ਮੈਂ ਸਬਕ ਇਸ਼ਕ ਦਾ ਪੜ੍ਹਿਆ, ਮਸਜਦ ਕੋਲੋਂ ਜੀਊੜਾ ਡਰਿਆ।
ਡੇਰੇ ਜਾ ਠਾਕਰ ਦੇ ਵੜਿਆ, ਜਿੱਥੇ ਵੱਜਦੇ ਨਾਦ ਹਜ਼ਾਰ।

ਜਾਂ ਮੈਂ ਰਮਜ਼ ਇਸ਼ਕ ਦੀ ਪਾਈ, ਮੈਨਾ ਤੋਤਾ ਮਾਰ ਗਵਾਈ।
ਅੰਦਰ ਬਾਹਰ ਹੋਈ ਸਫ਼ਾਈ, ਜਿੱਤ ਵਲ ਵੇਖਾਂ ਯਾਰੋ ਯਾਰ।

ਹੀਰ ਰਾਂਝੇ ਦੇ ਹੋ ਗਏ ਮੇਲੇ, ਭੁੱਲੀ ਹੀਰ ਢੂੰਡੇਂਦੀ ਬੇਲੇ।
ਰਾਂਝਾ ਯਾਰ ਬੁੱਕਲ ਵਿਚ ਖੇਲੇ, ਮੈਨੂੰ ਸੁੱਧ ਰਹੀ ਨਾ ਸਾਰ।

ਬੁੱਲ੍ਹੇ ਸ਼ਾਹ ਜੀ ਦੇ ਹੋਰ ਕਾਵਿ ਪੜ੍ਹਨ ਲਈ click ਕਰੋ।

ਬੇਦ ਕੁਰਾਨਾਂ ਪੜ੍ਹ ਪੜ੍ਹ ਥੱਕੇ, ਸੱਜਦੇ ਕਰਦਿਆਂ ਘਸ ਗਏ ਮੱਥੇ।
ਨਾ ਰੱਬ ਤੀਰਥ ਨਾ ਰੱਬ ਮੱਕੇ, ਜਿਸ ਪਾਯਾ ਤਿਸ ਨੂਰ ਅਨਵਾਰ।

ਫੂਕ ਮੁਸੱਲਾ ਭੰਨ ਸੁੱਟ ਲੋਟਾ, ਨਾ ਫੜ ਤਸਬੀ ਕਾਸਾ ਸੋਟਾ।
ਆਸ਼ਕ ਕਹਿੰਦੇ ਦੇ ਦੇ ਹੋਕਾ, ਤਰਕ ਹਲਾਲੋਂ ਖਾਹ ਮੁਰਦਾਰ।

ਉਮਰ ਗਵਾਈ ਵਿਚ ਮਸੀਤੀ, ਅੰਦਰ ਭਰਿਆ ਨਾਲ ਪਲੀਤੀ।
ਕਦੇ ਨਮਾਜ਼ ਤੌਹੀਦ ਨਾ ਕੀਤੀ, ਹੁਣ ਕੀ ਕਰਨਾ ਏਂ ਸ਼ੋਰ ਪੁਕਾਰ।

ਇਸ਼ਕ ਭੁਲਾਇਆ ਸਜਦਾ ਤੇਰਾ, ਹੁਣ ਕਿਉਂ ਐਵੇਂ ਪਾਵੇਂ ਝੇੜਾ।
ਬੁਲ੍ਹਾ ਹੁੰਦਾ ਚੁੱਪ ਬਥੇਰਾ, ਇਸ਼ਕ ਕਰੇਂਦਾ ਮਾਰੋ ਮਾਰ।
ਇਸ਼ਕ ਦੀ ਨਵੀਉਂ ਨਵੀਂ ਬਹਾਰ।…

ਸਾਈਂ ਬੁੱਲ੍ਹੇ ਸ਼ਾਹ ਜੀ ਬਾਰੇ ਕੁੱਝ ਗੱਲਾਂ 👉 ਇੱਥੋਂ ਪੜ੍ਹੋ

Loading Likes...

Leave a Reply

Your email address will not be published. Required fields are marked *